NATIONAL
ਕ੍ਰਿਕਟਰ ਹਰਭਜਨ ਸਿੰਘ ਨੇ ਸੰਤ ਭਿੰਡਰਾਂਵਾਲੇ ਦੀ ਫੋਟੋ ਸ਼ੇਅਰ ਕਰਕੇ ਮੰਗੀ ਮਾਫ਼ੀ!
ਨਵੀਂ ਦਿੱਲੀ, 8 ਜੂਨ 2021- ਕ੍ਰਿਕਟਰ ਹਰਭਜਨ ਸਿੰਘ ਨੇ ਪਹਿਲਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਸ਼ੇਅਰ ਕੀਤੀ ਤੇ ਮਗਰੋਂ ਮਾਫੀ ਮੰਗਦਿਆਂ ਕਿਹਾ ਕਿ ਇਹ ਸਭ ਕਾਹਲੀ ਵਿੱਚ ਹੋ ਗਿਆ ਸੀ। ਉਸ ਨੇ ਸੋਸ਼ਲ ਮੀਡੀਆ ਪੋਸਟ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਲਈ ਹੈ। ਹਰਭਜਨ ਨੇ ਕਿਹਾ ਕਿ ਉਸ ਨੇ ਤਾਂ ਸਿਰਫ ‘ਅਪਰੇਸ਼ਨ ਬਲੂਸਟਾਰ’ ਦੀ 37ਵੀਂ ਵਰ੍ਹੇਗੰਢ ਮੌਕੇ ਇੱਕ ਵਟਸਐਪ ਫਾਰਵਰਡ ਸ਼ੇਅਰ ਕਰਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਸੀ।
ਹਰਭਜਨ ਨੇ ਕਿਹਾ ਕਿ ਉਸ ਨੂੰ ਇਲ ਗੱਲ ਦਾ ਇਲਮ ਨਹੀਂ ਸੀ ਕਿ ਤਸਵੀਰ ਭਿੰਡਰਾਂਵਾਲੇ ਦੀ ਹੈ। ਹਰਭਜਨ ਨੇ ਮੁਆਫ਼ੀ ਮੰਗਦਿਆਂ ਕਿਹਾ ‘ਮੈਂ ਕਾਹਲੀ ਵਿੱਚ ਪੋਸਟ ਕਰ ਦਿੱਤੀ ਤੇ ਕੰਟੈਂਟ ਉਤੇ ਧਿਆਨ ਨਹੀਂ ਦਿੱਤਾ ਕਿ ਇਹ ਕਿਸ ਗੱਲ ਦੀ ਤਰਜਮਾਨੀ ਕਰਦਾ ਹੈ। ਇਹ ਮੇਰੀ ਗ਼ਲਤੀ ਸੀ ਤੇ ਮੈਂ ਮੰਨਦਾ ਹਾਂ। ਕਿਸੇ ਵੀ ਪੱਧਰ ’ਤੇ ਮੈਂ ਪੋਸਟ ਨਾਲ ਜੁੜੇ ਵਿਚਾਰਾਂ ਦੀ ਹਮਾਇਤ ਨਹੀਂ ਕਰਦਾ, ਨਾ ਹੀ ਉਨ੍ਹਾਂ ਦੀ ਜਿਨ੍ਹਾਂ ਦੀ ਤਸਵੀਰ ਉੱਥੇ ਮੌਜੂਦ ਸੀ। ਮੈਂ ਸਿੱਖ ਹਾਂ ਤੇ ਭਾਰਤ ਲਈ ਲੜਾਂਗਾ, ਭਾਰਤ ਦੇ ਵਿਰੁੱਧ ਨਹੀਂ।’
My heartfelt apology to my people..🙏🙏 pic.twitter.com/S44cszY7lh
— Harbhajan Turbanator (@harbhajan_singh) June 7, 2021
ਹਰਭਜਨ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਹ ਮੁਆਫ਼ੀ ਮੰਗਦਾ ਹੈ। ਉਸ ਨੇ ਕਿਹਾ ਕਿ ਭਾਵੇਂ ਕੋਈ ਹੋਰ ਵੀ ਦੇਸ਼ ਵਿਰੋਧੀ ਗਰੁੱਪ ਹੋਵੇ, ਉਹ ਕਦੇ ਵੀ ਉਸ ਦੀ ਹਮਾਇਤ ਨਹੀਂ ਕਰਨਗੇ।’ ਕ੍ਰਿਕਟਰ ਨੇ ਕਿਹਾ ਕਿ ਉਸ ਨੇ 20 ਸਾਲ ਭਾਰਤ ਲਈ ਆਪਣਾ ਖ਼ੂਨ-ਪਸੀਨਾ ਵਹਾਇਆ ਹੈ ਤੇ ਭਾਰਤ ਵਿਰੋਧੀ ਕਿਸੇ ਵੀ ਗੱਲ ਦੀ ਕਦੇ ਹਮਾਇਤ ਨਹੀਂ ਕਰਨਗੇ।
Radio Punjabi Virsa
June 8th, 2021
No comments