CRIME
ਡੇਰਾ ਪ੍ਰੇਮੀਆਂ ਨੂੰ ਨਹੀਂ ਮਿਲੀ ਰਾਹਤ, 15 ਜੂਨ ਤਕ ਮੁੜ ਹਿਰਾਸਤ ‘ਚ
ਫਰੀਦਕੋਟ, 11 ਜੂਨ 2021- ਬੇਅਦਬੀ ਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਵੱਲੋਂ ਗਿ੍ਫਤਾਰ ਕੀਤੇ ਗਏ ਛੇ ਡੇਰਾ ਪੇ੍ਮੀਆਂ ‘ਚ ਸੁਖਜਿੰਦਰ ਸਿੰਘ ਸੰਨੀ, ਬਲਜੀਤ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ, ਪ੍ਰਦੀਪ ਕੁਮਾਰ ਤੇ ਸਕਤੀ ਸਿੰਘ ਦਾ 10 ਜੂਨ ਤਕ ਜੁਡੀਸ਼ੀਅਲ ਰਿਮਾਂਡ ਖਤਮ ਹੋਣ ‘ਤੇ ਅੱਜ ਜੇਲ੍ਹ ਵਿਚੋਂ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਏ, ਜਿਨ੍ਹਾਂ ਨੂੰ ਮੁੜ 15 ਜੂਨ ਤਕ ਅਦਾਲਤੀ ਹਿਰਾਸਤ ਵਿੱਚ ਭੇਜਣ ਦਾ ਹੁਕਮ ਸੁਣਾਇਆ ਗਿਆ ਹੈ।
ਦੱਸਣਯੋਗ ਹੈ ਕਿ ਐੱਸਆਈਟੀ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਆਇਆ ਸੀ ਕਿ ਡੇਰਾ ਸਿਰਸਾ ਦੇ ਪੈਰੋਕਾਰਾਂ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਕਥਿਤ ਅਪਮਾਨ ਦਾ ਬਦਲਾ ਲੈਣ ਲਈ ਬੇਅਦਬੀ ਕਾਂਡ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਸੰਨੀ ਦੇ ਹੱਥ ਲਿਖਤ ਦੇ ਨਮੂਨੇ ਇਲਾਕਾ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਪ੍ਰਾਪਤ ਕਰਕੇ ਇਤਰਾਜ਼ਯੋਗ ਪੋਸਟਰ ਨਾਲ ਮਿਲਾਏ ਜਿਸ ਦਾ ਵਿਰੋਧ ਕਰਦਿਆਂ ਡੇਰਾ ਪ੍ਰੇਮੀਆਂ ਦੇ ਵਕੀਲ ਵਿਨੋਦ ਕੁਮਾਰ ਮੋਗਾ ਨੇ ਕਿਹਾ ਸੀ ਕਿ ਡੇਰਾ ਪ੍ਰੇਮੀਆਂ ਦੇ ਹੱਥ ਲਿਖਤ ਦੇ ਨਮੂਨੇ ਜੋ ਪਹਿਲਾਂ ਵੀ ਦੋ ਵਾਰ ਲਏ ਗਏ ਸਨ ਅਤੇ ਉਨ੍ਹਾਂ ਦੀ ਰਿਪੋਰਟ ਵੀ ਸਿਟ ਦੇ ਪਾਸ ਹੈ ਉਹ ਅਦਾਲਤ ਵਿੱਚ ਪੇਸ਼ ਕੀਤੀ ਜਾਵੇ।
Radio Punjabi Virsa
June 11th, 2021
No comments