POLITICS
ਕੈਪਟਨ ਦੀ ਕੋਠੀ ਘੇਰਨ ਗਏ ‘ਆਪ ਆਗੂਆਂ’ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਖੁਰਦ-ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਉ ਕਰਨ ਪਹੁੰਚੇ।
‘ਆਪ’ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ‘ਆਪ’ ਆਗੂਆਂ ਨੇ ਇਸ ਮੌਕੇ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਕੇਸ ਦਰਜ ਕਰ ਕੇ ਕੈਬਨਿਟ ਤੋਂ ਬਾਹਰ ਕੀਤਾ ਜਾਵੇ।

ਦੱਸ ਦਈਏ ਕਿ ਵਜੀਫ਼ਾ ਘੁਟਾਲੇ ਸਬੰਧੀ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।
Radio Punjabi Virsa
June 14th, 2021
No comments