POLITICS
ਕੈਪਟਨ ਦਾ ਘਰ ਘੇਰਨ ਗਏ ਸੁਖਬੀਰ ਬਾਦਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਕੈਪਟਨ ਸਰਕਾਰ ਖ਼ਿਲਾਫ਼ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਨੇੜੇ ਧਰਨਾ ਘਿਰਾਓ ਕਰਨ ਦਾ ਪ੍ਰੋਗਰਾਮ ਮਿੱਥਿਆ ਗਿਆ ਸੀ। ਅਕਾਲੀ ਦਲ-ਬਸਪਾ ਗਠਜੋੜ ਹੋਣ ਕਾਰਨ ਦੋਵੇਂ ਪਾਰਟੀਆਂ ਵੱਲੋਂ ਸਾਂਝੇ ਤੌਰ ‘ਤੇ ਇਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਕੈਪਟਨ ਸਰਕਾਰ ਨੂੰ ਘੇਰਿਆ ਗਿਆ।

ਜਿਉਂ ਹੀ ਅਕਾਲੀ-ਬਸਪਾ ਕਾਰਕੁੰਨ ਫਾਰਮ ਹਾਊਸ ਦੇ ਨੇੜੇ ਪੁੱਜੇ ਤਾਂ ਪੁਲਸ ਵੱਲੋਂ ਉਨ੍ਹਾਂ ਨੂੰ ਰਾਹ ‘ਚ ਹੀ ਰੋਕ ਦਿੱਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਐੱਨ. ਕੇ. ਸ਼ਰਮਾ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ, ਜਿਨ੍ਹਾਂ ਨੂੰ ਚੰਡੀਗੜ੍ਹ ਪੁਲਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ।ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਜਦੋਂ ਦੀ ਕੈਪਟਨ ਸਰਕਾਰ ਸੱਤਾ ‘ਚ ਆਈ ਹੈ, ਉਦੋਂ ਤੋਂ ਮੰਤਰੀ ਅਤੇ ਕਾਂਗਰਸੀ ਆਗੂ ਪੰਜਾਬ ਨੂੰ ਲੁੱਟ ਕੇ ਖਾ ਗਏ ਹਨ।ਆਗੂਆਂ ਨੇ ਕਿਹਾ ਕਿ ਘਪਲਿਆਂ ਅਧੀਨ ਪੰਜਾਬ ਨੂੰ ਲੁੱਟਣ ਵਾਲੀ ਕੈਪਟਨ ਸਰਕਾਰ ਲਗਾਤਾਰ ਪੰਜਾਬੀਆਂ ਨੂੰ ਨਮੋਸ਼ੀ ਦੇ ਆਲਮ ‘ਚ ਧੱਕ ਰਹੀ ਹੈ, ਜੋ ਅਕਾਲੀ ਦਲ-ਬਸਪਾ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਬੇਸ਼ੱਕ ਜਿਹੜਾ ਮਰਜ਼ੀ ਪੈਂਤੜਾ ਅਜ਼ਮਾ ਲਵੇ, ਅਕਾਲੀ ਦਲ-ਬਸਪਾ ਕੈਪਟਨ ਸਰਕਾਰ ਦੀਆਂ ਵਧੀਕੀਆਂ ਤੋਂ ਡਰਨ ਵਾਲਾ ਨਹੀਂ ਹੈ।

Radio Punjabi Virsa
June 15th, 2021
No comments