POLITICS
ਪੰਜਾਬ ਕੈਬਨਿਟ ਮੀਟਿੰਗ ‘ਚ ਸਫ਼ਾਈ ਕਰਮਚਾਰੀਆਂ ਲਿਆ ਵੱਡਾ ਫੈਸਲਾ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਲੋਕਾਂ ਨੂੰ ਖੁਸ਼ ਕਰਨ ਦੀ ਕਵਾਇਦ ਵਿੱਢ ਦਿੱਤੀ ਹੈ। ਇਸੇ ਤਹਿਤ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਕਰਾਰ ‘ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਹੈ।
ਇਨ੍ਹਾਂ ਕਾਮਿਆਂ ਨੂੰ ਰਾਜ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਨਿਯਮਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅਮਲੇ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਤਜਵੀਜ਼ ਨੂੰ ਤੇਜ਼ ਕੀਤਾ ਜਾਵੇ। ਮੰਤਰੀ ਮੰਡਲ ਨੇ ਅਜਿਹੇ ਹੋਰ ਵਧੇਰੇ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਠੇਕੇ ‘ਤੇ ਲੈਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਵੀ ਕੀਤਾ ਹੈ।
ਪੰਜਾਬ ਸਰਕਾਰ ਨੇ ਟੋਕੀਓ ਓਲੰਪਿਕਸ ਵਿੱਚ ਰਾਜ ਦੇ ਸੰਭਾਵੀ ਤਗਮਾ ਜੇਤੂਆਂ ਲਈ ਵੱਡੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਰਾਜ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਸਰਕਾਰ ਸੋਨੇ ਦੇ ਤਗਮਾ ਜੇਤੂ ਨੂੰ 2.25 ਕਰੋੜ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਨੂੰ 1.5 ਕਰੋੜ ਰੁਪਏ ਤੇ 1 ਕਰੋੜ ਰੁਪਏ ਕਾਂਸੀ ਦਾ ਤਗਮਾ ਜੇਤੂ ਨੂੰ ਦੇਵੇਗੀ।
Radio Punjabi Virsa
June 18th, 2021
No comments