CRIME

ਜੈਪਾਲ ਐਨਕਾਊਂਟਰ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ

ਜੈਪਾਲ ਐਨਕਾਊਂਟਰ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ

ਕੋਲਕਾਤਾ ‘ਚ ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਮਾਮਲੇ ‘ਚ ਹਾਈਕੋਰਟ ਮਗਰੋਂ ਹੁਣ ਸੁਪਰੀਮ ਕੋਰਟ ਦਾ ਫ਼ੈਸਲਾ ਸਾਹਮਣੇ ਆਇਆ ਹੈ। ਜੈਪਾਲ ਦੀ ਦੁਬਾਰਾ ਪੋਸਟਮਾਰਟਮ ਕਰਾਉਣ ਦੀ ਮੰਗ ਨੂੰ ਹਾਈਕੋਰਟ ਵੱਲੋਂ ਰੱਦ ਕਰਨ ਤੋਂ ਬਾਅਦ ਪਿਤਾ ਭੁਪਿੰਦਰ ਸਿੰਘ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਰਿਪੋਰਟ ਮੁੜ ਹਾਈਕੋਰਟ ਨੂੰ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ।

ਉੱਥੇ ਹੀ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੇ ਹੁਕਮ ਦਿੱਤੇ ਹਨ। ਇਸ ਬਾਰੇ ਗੱਲਬਾਤ ਕਰਦਿਆਂ ਜੈਪਾਲ ਦੇ ਪਿਤਾ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਸੋਮਵਾਰ ਨੂੰ ਹਾਈਕੋਰਟ ‘ਚ ਹੋਵੇਗੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਹਿਲਾਂ ਉਨ੍ਹਾਂ ਦੇ ਪੁੱਤਰ ਨੂੰ ਬੁਰੀ ਤਰ੍ਹਾਂ ਪੁਲਸ ਵੱਲੋਂ ਟਾਰਚਰ ਕੀਤਾ ਗਿਆ ਅਤੇ ਬਾਅਦ ‘ਚ ਗੋਲੀਆਂ ਮਾਰੀਆਂ ਗਈਆਂ।ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ‘ਤੇ ਧੰਨਵਾਦ ਪ੍ਰਗਟ ਕਰਦਿਆਂ ਹਾਈਕੋਰਟ ਦੇ ਜੱਜਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੈਪਾਲ ਦੇ ਦੁਬਾਰਾ ਪੋਸਟਮਾਰਟਮ ਦੀ ਮਨਜ਼ੂਰੀ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਦੇ ਅੰਤਿਮ ਸੰਸਕਾਰ ਮੌਕੇ ਉਸ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਦੇਖਣ ਮਗਰੋਂ ਪਿਤਾ ਭੁਪਿੰਦਰ ਸਿੰਘ ਨੇ ਇਹ ਗੱਲ ਕਹਿੰਦਿਆਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਹ ਆਪਣੇ ਪੁੱਤਰ ਦਾ ਦੁਬਾਰਾ ਪੋਸਟਮਾਰਟਮ ਕਰਾਏ ਬਿਨਾਂ ਅੰਤਿਮ ਸੰਸਕਾਰ ਨਹੀਂ ਕਰਨਗੇ।ਇਸ ਤੋਂ ਮਗਰੋਂ ਹਾਈਕੋਰਟ ਵੱਲੋਂ ਉਨ੍ਹਾਂ ਦੀ ਇਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਜੈਪਾਲ ਦੇ ਪਿਤਾ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਹੁਣ ਸੁਪਰੀਮ ਕੋਰਟ ਵੱਲੋਂ ਹਾਈਕੋਰਟ ਨੂੰ ਦਿੱਤੇ ਹੁਕਮਾਂ ਮਗਰੋਂ ਪਰਿਵਾਰ ਨੂੰ ਜੈਪਾਲ ਦੇ ਦੁਬਾਰਾ ਪੋਸਟਮਾਰਟਮ ਕਰਾਏ ਜਾਣ ਦੀ ਥੋੜ੍ਹੀ ਜਿਹੀ ਆਸ ਬੱਝਦੀ ਦਿਖਾਈ ਦੇ ਰਹੀ ਹੈ।

Radio Punjabi Virsa

June 19th, 2021

No comments

Leave a Reply

Your email address will not be published.

WhatsApp WhatsApp us