POLITICS
ਬੇਰੁਜ਼ਗਾਰ ਅਧਿਆਪਕਾਂ ਨੇ ਘੇਰਿਆ ਸਿੱਖਿਆ ਮੰਤਰੀ ਦਾ ਗੈਸਟ ਹਾਊਸ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ । ਦੂਜੇ ਪਾਸੇ ਸੁਰਿੰਦਰਪਾਲ ਗੁਰਦਾਸਪੁਰ ਲੀਲਾ ਭਵਨ ਵਿੱਚ ਸਥਿਤ ਬੀ.ਐਸ.ਐੱਨ.ਐੱਲ. ਟਾਵਰ ’ਤੇ ਲਗਾਤਾਰ 90 ਦਿਨਾਂ ਤੋਂ ਡਟਿਆ ਹੋਇਆ ਹੈ। ਅੱਜ ਜਦੋਂ ਦੁਪਹਿਰ ਸਮੇਂ ਸਿੱਖਿਆ ਮੰਤਰੀ ਰੈਸਟ ਹਾਊਸ ਵਿੱਚ ਮੌਜੂਦ ਸਨ ਤਾਂ ਉਸ ਸਮੇਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਤੇ ਸਾਂਝਾ ਬੇਰੁਜ਼ਗਾਰ ਮੋਰਚਾ ਨੇ ਚੁੱਪ ਚੁਪੀਤੇ ਆ ਕੇ ਰੈਸਟ ਹਾਊਸ ਕੋਲ ਪਹੁੰਚ ਕੇ ਪ੍ਰਸ਼ਾਸਨ ਨੂੰ ਭਾਜੜਾਂ ਪੁਆ ਦਿੱਤੀਆਂ । ਜਦੋਂ ਬੇਰੁਜ਼ਗਾਰ ਅਧਿਆਪਕ ਰੈਸਟ ਹਾਊਸ ਦੇ ਬਾਹਰ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਪ੍ਰਸ਼ਾਸਨ ਵੱਲੋਂ ਸੂਬਾ ਪ੍ਰਧਾਨ ਦੀਪਕ ਕੰਬੋਜ ਤੇ ਕੁਲਦੀਪ ਖੋਖਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ।

ਪਰ ਬੇਰੁਜ਼ਗਾਰ ਅਧਿਆਪਕਾਂ ਦੇ ਰੋਹ ਅੱਗੇ ਪ੍ਰਸ਼ਾਸਨ ਸੂਬਾ ਪ੍ਰਧਾਨ ਦੀਪਕ ਕੰਬੋਜ ਤੇ ਕੁਲਦੀਪ ਖੋਖਰ ਨੂੰ ਛੱਡਣ ਲਈ ਮਜਬੂਰ ਹੋਇਆ। ਇਸ ਮੌਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਦੀਆਂ ਹੱਕੀ ਪੋਸਟਾਂ ਵੀ ਉਨ੍ਹਾਂ ਤੋਂ ਖੋਹੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ 25 ਨੰਬਰ ਦੇ ਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਅੱਗੇ ਖੜ੍ਹਾ ਕਰ ਰਹੀ ਹੈ। ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਸੰਘਰਸ਼ ਕਰਕੇ ਆਪਣੀਆਂ ਪੋਸਟਾਂ ਪ੍ਰਾਪਤ ਕਰਦੇ ਹਨ ।

ਇਸ ਲਈ ਪਹਿਲਾ ਹੱਕ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਬਣਦਾ ਹੈ ਪਰੰਤੂ ਪੰਜਾਬ ਸਰਕਾਰ ਉਨ੍ਹਾਂ ਤੋਂ ਇਹ ਹੱਕ ਖੋਹ ਰਹੀ ਹੈ । ਇਸ ਲਈ ਅਸੀਂ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਜੇਕਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਜਲਦ ਹੱਲ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸੰਘਰਸ਼ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸਦਾ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।ਇਸ ਮੌਕੇ ਮੌਜੂਦ ਹਰਦੀਪ ਸਿੰਘ ਡਿਬਡਿਬਾ, ਹਰਬੰਸ ਪਟਿਆਲਾ, ਸੁਖਚੈਨ ਪਟਿਆਲਾ, ਲਾਡੀ ਮਾਨਸਾ, ਗੁਰਦੀਪ ਮਾਨਸਾ, ਸੁਮੀਤ ਕੰਬੋਜ, ਬਲਵਿੰਦਰ ਨਾਭਾ, ਅਮਰਿੰਦਰ ਜੌਨੀ, ਬੇਅੰਤ ਮਾਨਸਾ ਤੇ ਦਿਲਪ੍ਰੀਤ ਸੰਗਰੂਰ ਆਦਿ ਮੌਜੂਦ ਸਨ।
Radio Punjabi Virsa
June 19th, 2021
No comments