NATIONAL
ਨਹੀਂ ਮਿਲ ਰਹੀ ਰਾਹਤ, ਮੁੜ ਵਧੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
ਅੱਜ ਇਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ, ਜਿਸ ਨਾਲ ਪਹਿਲੀ ਵਾਰ ਦਿੱਲੀ ਅਤੇ ਕੋਲਕਾਤਾ ਵਿਚ ਪੈਟਰੋਲ 97 ਰੁਪਏ ਪ੍ਰਤੀ ਲੀਟਰ ਤੋਂ ਪਾਰ ਪਹੁੰਚ ਗਿਆ। ਦੂਜੇ ਸ਼ਹਿਰਾਂ ਵਿਚ ਵੀ ਦੋਵੇਂ ਜੈਵਿਕ ਇੰਧਨਾਂ ਦੀਆਂ ਕੀਮਤਾਂ ਨਵੇਂ ਰਿਕਾਰਡ ਦੇ ਪੱਧਰ ‘ਤੇ ਪਹੁੰਚ ਗਈਆਂ ਹਨ। ਐਤਵਾਰ ਨੂੰ ਦੇਸ਼ ਦੇ ਚਾਰ ਮਹਾਂਨਗਰਾਂ ਵਿਚ ਪੈਟਰੋਲ 29 ਪੈਸੇ ਅਤੇ ਡੀਜ਼ਲ 30 ਪੈਸੇ ਮਹਿੰਗਾ ਹੋ ਗਿਆ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ।
ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 29 ਪੈਸੇ ਦੀ ਤੇਜ਼ੀ ਨਾਲ 97.22 ਰੁਪਏ ਅਤੇ ਡੀਜ਼ਲ ਦੀ ਕੀਮਤ 28 ਪੈਸੇ ਦੀ ਤੇਜ਼ੀ ਨਾਲ 87.97 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਈ। ਜੂਨ ਵਿਚ ਹੁਣ ਤਕ ਦਿੱਲੀ ਵਿਚ ਪੈਟਰੋਲ ਦੀ ਕੀਮਤ ਵਿਚ 2.99 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 2.82 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਮਈ ਵਿਚ ਪੈਟਰੋਲ 3.83 ਰੁਪਏ ਅਤੇ ਡੀਜ਼ਲ 4.42 ਰੁਪਏ ਮਹਿੰਗਾ ਹੋਇਆ ਸੀ।
ਮੁੰਬਈ ‘ਚ ਪੈਟਰੋਲ ਦੀ ਕੀਮਤ ਅੱਜ 28 ਪੈਸੇ ਵਧ ਕੇ 103.36 ਰੁਪਏ ਅਤੇ ਡੀਜ਼ਲ 30 ਪੈਸੇ ਵਧ ਕੇ 95.44 ਰੁਪਏ ਪ੍ਰਤੀ ਲੀਟਰ ਹੋ ਗਈ।
ਚੇਨਈ ਵਿਚ ਪੈਟਰੋਲ 26 ਪੈਸੇ ਅਤੇ ਡੀਜ਼ਲ 27 ਪੈਸੇ ਮਹਿੰਗਾ ਹੋਇਆ ਹੈ। ਉਥੇ ਅੱਜ ਇਕ ਲੀਟਰ ਪੈਟਰੋਲ 98.40 ਰੁਪਏ ਅਤੇ ਡੀਜ਼ਲ 92.58 ਰੁਪਏ ਦਾ ਹੋ ਗਿਆ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸ ਦੇ ਅਧਾਰ ਤੇ ਸਵੇਰੇ 6 ਵਜੇ ਤੋਂ ਹਰ ਰੋਜ਼ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਦੇਸ਼ ਦੇ ਚਾਰ ਮਹਾਂਨਗਰਾਂ ਵਿਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੇਠਾਂ ਅਨੁਸਾਰ ਹਨ:
ਸ਼ਹਿਰ ਦਾ ਨਾਮ ਪੈਟਰੋਲ ਰੁਪਏ / ਲੀਟਰ ਡੀਜ਼ਲ ਰੁਪਏ / ਲਿਟਰ
ਦਿੱਲੀ 97.36 87.97
ਮੁੰਬਈ 103.36 95.44
ਚੇਨਈ 98.40 92.58
ਕੋਲਕਾਤਾ 97.12 90.82
Radio Punjabi Virsa
June 20th, 2021
No comments