POLITICS

ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣਗੇ ਕੁੰਵਰ ਵਿਜੇ ਪ੍ਰਤਾਪ!

ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣਗੇ ਕੁੰਵਰ ਵਿਜੇ ਪ੍ਰਤਾਪ!

ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਸਕਦੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨਗੇ। ਇਸ ਲਈ ਉਹ ਕੱਲ੍ਹ 11 ਵਜੇ ਅੰਮ੍ਰਿਤਸਰ ਪਹੁੰਚ ਰਹੇ ਹਨ।

ਭਾਵੇਂ ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਕੋਈ ਅਧਿਕਾਰਕ ਤੌਰ ’ਤੇ ਪੁਸ਼ਟੀ ਤਾਂ ਨਹੀਂ ਹੋਈ ਹੈ ਪਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਇਸ ਦੇ ਸੰਕੇਤ ਜ਼ਰੂਰ ਦਿੱਤੇ ਹਨ। ਕੇਜਰੀਵਾਲ ਨੇ ਟਵੀਟ ਕਰਕੇ ਅੰਮ੍ਰਿਤਸਰ ਆਉਣ ਦੀ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਅਤੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਹੀ ਤੋਂ ਉਮੀਦਾਂ ਹਨ। ਕੱਲ੍ਹ ਅੰਮ੍ਰਿਤਸਰ ਵਿਚ ਮਿਲਦੇ ਹਾਂ।

ਗੌਰਤਲਬ ਹੈ ਕਿ ਅਕਾਲੀ ਦਲ ਪਹਿਲਾਂ ਹੀ ਕੁੰਵਰ ਵਿਜੇ ਪ੍ਰਤਾਪ ਦਾ ਖੁੱਲ੍ਹੇ ਤੌਰ ’ਤੇ ਵਿਰੋਧ ਕਰ ਚੁੱਕਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਸ਼ ਲਗਾ ਚੁੱਕੇ ਹਨ ਕਿ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਸਿਆਸਤ ਤੋਂ ਪ੍ਰੇਰਤ ਹੈ ਅਤੇ ਉਹ ਅਕਾਲੀ ਦਲ ਨੂੰ ਢਾਹ ਲਗਾਉਣ ਵਾਲੀ ਜਾਂਚ ਕਰ ਰਹੇ ਹਨ

Radio Punjabi Virsa

June 20th, 2021

No comments

Leave a Reply

Your email address will not be published.

WhatsApp WhatsApp us